hsਸਲੋਕ ਮ; ੩ ॥
ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ੧ ॥ ਮ; ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓੁਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥ ਪਉੜੀ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥

ਐਤਵਾਰ, ੧੬ ਜੇਠ (ਸੰਮਤ ੫੪੮ ਨਾਨਕਸ਼ਾਹੀ) ੨੯ ਮਈ, ੨੦੧੬             (ਅੰਗ: ੫੮੯)

ਪੰਜਾਬੀ ਵਿਆਖਿਆ :
ਸਲੋਕ ਮ; ੩ ॥
ਜੋ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਚ ਵਿਚਾਰ ਕਰਦਾ ਹੈ, ਪਰ ਅੰਨ੍ਹਾ ਤੇ ਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ, ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ । ਪਰ, ਮੂਰਖ ਬੰਦੇ (ਗੁਰ-ਸ਼ਬਦ ਨੂੰ ਸਮਝਣ ਦੇ ਥਾਂ) ਆਪਣੇ ਆਪ ਨੂੰ ਵੱਡਾ ਜਤਾਉਂਦੇ ਹਨ ਤੇ ਖ਼ੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ । ਹੇ ਨਾਨਕ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ; ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ । ਜੇ ਪਰਮਾਤਮਾ ਆਪਣੀ ਮੇਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪਰੋ ਰੱਖਾਂ ।੧। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਦੱਸੀ ਕਾਰ ਨਹੀਂ ਕੀਤੀ, ਜਿਨ੍ਹਾਂ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣੀ, ਇਹ ਨਾ ਸਮਝੋ ਕਿ ਉਹ ਬੰਦੇ ਜੀਊਂਦੇ ਹਨ, ਉਹਨਾਂ ਨੂੰ ਕਰਤਾਰ ਨੇ ਆਪ ਹੀ (ਆਤਮਕ ਮੌਤੇ) ਮਾਰ ਦਿੱਤਾ ਹੈ; ਮਾਇਆ ਦੇ ਮੋਹ ਵਿਚ ਕਰਮ ਕਰ ਕਰ ਕੇ ਉਹਨਾਂ ਨੂੰ ਹਉਮੈ ਦਾ ਰੋਗ (ਚੰਬੜਿਆ ਹੋਇਆ) ਹੈ; ਹੇ ਨਾਨਕ! ਮਨ ਦੇ ਪਿਛੇ ਤੁਰਨ ਵਾਲੇ ਬੰਦੇ ਜੀਊਂਦੇ ਹੀ ਮੋਏ ਜਾਣੋ । ਜੋ ਮਨੁੱਖ ਰੱਬ ਨੂੰ ਭੁਲਾਉਂਦਾ ਹੈ; ਉਹ ਦੁਖ ਪਾਉਂਦਾ ਹੈ ।੨। ਜਿਸ ਦਾ ਅੰਦਰਲਾ ਹਿਰਦਾ ਪਵਿੱਤ੍ਰ ਹੈ, ਉਸ ਨੂੰ ਸਾਰੇ ਜੀਵ ਨਮਸਕਾਰ ਕਰਦੇ ਹਨ; ਜਿਸਦੇ ਹਿਰਦੇ ਵਿਚ ਨਾਮ (ਰੂਪ) ਖ਼ਜ਼ਾਨਾ ਹੈ ਉਸ ਤੋਂ ਮੈਂ ਸਦਕੇ ਹਾਂ । ਜਿਸ ਦੇ ਅੰਦਰ (ਭਲੀ) ਮਤਿ ਹੈ, (ਚੰਗੇ ਮੰਦੇ ਦੀ) ਪਛਾਣ ਹੈ ਤੇ ਹਰੀ ਮੁਰਾਰੀ ਦਾ ਨਾਮ ਹੈ, ਉਹ ਸਤਿਗੁਰੂ ਸਭ ਜੀਵਾਂ ਦਾ ਮਿੱਤ੍ਰ ਹੈ ਤੇ ਸਾਰੀ ਸ੍ਰਿਸ਼ਟੀ ਉਸ ਨੂੰ ਪਿਆਰੀ ਲੱਗਦੀ ਹੈ (ਕਿਉਂਕਿ) ਸਤਿਗੁਰੂ ਦੀ ਸਮਝ ਨੇ ਤਾਂ ਇਹ ਸਮਝਿਆ ਹੈ ਕਿ ਸਭ ਥਾਈਂ ਪਰਮਾਤਮਾ ਨੇ ਆਪਣਾ ਆਪ ਪਸਾਰਿਆ ਹੋਇਆ ਹੈ ।੯।

English Translation:

SHALOK,  THIRD MEHL:

He is the Assayer of jewels; He contemplates the jewel. The ignorant person is totally blind — he does not appreciate the value of the jewel. The Jewel is the Word of the Guru’s Shabad; the Knower alone knows it. The fools take pride in themselves, and are ruined in birth and death. O Nanak, he alone obtains the jewel, who, as Gurmukh, enshrines love for it. Chant the Naam, the Name of the Lord, forever and ever — make the Name of the Lord your daily occupation. If God grants His Grace, then He is enshrined within my heart.  || 1 ||   THIRD MEHL:  They do not serve the True Guru, and they do not embrace love for the Lord’s Name. Do not even think that they are alive — the Creator Lord Himself has killed them. Egotism is such a terrible disease; in the love of duality, they do their deeds. O Nanak, the self-willed manmukhs are in a living death; forgetting the Lord, they suffer in pain.  || 2 ||   PAUREE:  Let all bow in reverence, to that humble being whose heart is pure within. I am a sacrifice to that humble being whose mind is filled with the treasure of the Naam. He has a discriminating intellect; he meditates on the Name of the Lord. That True Guru is a friend to all; everyone is dear to Him. The Lord, the Supreme Soul, is pervading everywhere; reflect upon the wisdom of the Guru’s Teachings.  || 9 ||

Sunday, 16th Jayt’h (Samvat 548 Nanakshahi) 29th May, 2016         (Page: 742)