ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੯ ਜੂਨ, ੨੦੨੬ (ਅੰਗ: ੬੯੬)

ਅੰਮ੍ਰਿਤਸਰ, 28 ਜੁਲਾਈ-
ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਭਾਈ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਸ. ਹਰਜੀਤ ਸਿੰਘ ਸੋਢੀ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਸੁਰਾਜ ਸਹੀਦ ਭਵਾਲ ਨੇ ਅੰਮ੍ਰਿਤਸਰ ਆ ਕੇ ਸ਼੍ਰੋਮਣੀ ਕਮੇਟੀ ਪਾਸ ਇਹ ਇੱਛਾ ਪ੍ਰਗਟਾਈ ਸੀ ਕਿ ਬਗਦਾਦ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਵੇ। ਇਸ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲੋੜੀਂਦੀ ਲਿਖਾਪੜ੍ਹੀ ਕੀਤੀ ਜਾਵੇ।
ਭਾਈ ਗਰੇਵਾਲ ਨੇ ਕਿਹਾ ਕਿ ਇਤਿਹਾਸਕ ਹਵਾਲਿਆਂ ਅਨੁਸਾਰ ਆਪਣੀ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਗਦਾਦ ਗਏ ਸਨ, ਜਿਥੇ ਉਨ੍ਹਾਂ ਦੀ ਯਾਦ ਵਿਚ ਇਹ ਗੁਰਦੁਆਰਾ ਸਾਹਿਬ ਸਥਿਤ ਸੀ। ਬੀਤੇ ਸਮੇਂ ਇਰਾਕ ਅੰਦਰ ਹਲਾਤ ਵਿਗੜਨ ਕਾਰਨ ਤੇ ਜੰਗ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਸੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਲੋੜੀਂਦੀ ਸੇਵਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤ ਸਰਕਾਰ ਨਾਲ ਲਿਖਾ-ਪੜੀ ਕੀਤੀ ਜਾਵੇਗੀ। ਭਾਈ ਗਰੇਵਾਲ ਨੇ ਕਿਹਾ ਕਿ ਮਿਸ਼ਨ ਬਾਬਾ ਨਾਨਕ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਥਿਤ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਪ੍ਰਗਟਾਈ ਇੱਛਾ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ, ਪਰੰਤੂ ਸਿੱਖ ਸੰਸਥਾ ਲਈ ਢੁੱਕਵਾਂ ਫੈਸਲਾ ਕਰਕੇ ਕਾਰਵਾਈ ਅੱਗੇ ਵਧਾਏਗੀ।