ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਸ਼ਨਿਚਰਵਾਰ, ੪ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੭ ਮਈ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ

ਅੰਮ੍ਰਿਤਸਰ, 15 ਮਈ-
ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਸ. ਪ੍ਰਤਾਪ ਸਿੰਘ ਜਾਣਗੇ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ।