ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਨਿਹੰਗ ਸਿੰਘ ਦਲਾਂ ਨੇ ਵਿਖਾਏ ਜੰਗਜੂ ਕਰਤਬ, ਗੱਤਕਾ ਟੀਮਾਂ ’ਚ ਹੋਏ ਮੁਕਾਬਲੇ
ਦਿੱਲੀ, 19 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਜੇਲ੍ਹ ਰੋਡ ਤੋਂ ਮਹੱਲਾ ਸਜਾਇਆ, ਜੋ ਡੀਡੀਏ ਗਰਾਊਂਡ ਦਿੱਲੀ ਵਿਖੇ ਪੁੱਜਾ। ਇਥੇ ਪੁੱਜ ਕੇ ਘੋੜਿਆਂ ਦੀਆਂ ਦੌੜਾਂ ਹੋਈਆਂ ਅਤੇ ਨਿਹੰਗ ਸਿੰਘਾਂ ਨੇ ਜੰਗਜੂ ਕਰਤਬ ਦਿਖਾਏ। ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਪੁੱਜੇ ਗੱਤਕਾ ਅਖਾੜਿਆਂ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿੱਚ ਗਤਕੇ ਦਾ ਪ੍ਰਦਰਸ਼ਨ ਕੀਤਾ। ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਅਤੇ ਜੇਤੂ ਰਹੇ ਖਿਡਾਰੀਆਂ ਨੂੰ ਪ੍ਰਮੁੱਖ ਸਖਸ਼ੀਅਤਾਂ ਨੇ ਸਨਮਾਨਿਤ ਕੀਤਾ।
ਇਨ੍ਹਾਂ ਖੇਡਾਂ ਪ੍ਰਤੀ ਦਿੱਲੀ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੇ ਖਾਲਸਾਈ ਖੇਡਾਂ ਦਾ ਅਨੰਦ ਮਾਣਿਆ।
ਖਾਲਸਾਈ ਖੇਡਾਂ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸੀਨੀਅਰ ਅਕਾਲੀ ਆਗੂ ਸ. ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਸ ਗੁਰਮਿੰਦਰ ਸਿੰਘ ਮਠਾਰੂ, ਦਿੱਲੀ ਕਮੇਟੀ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ, ਸ. ਕੁਲਦੀਪ ਸਿੰਘ ਭੋਗਲ, ਸ. ਸੁਖਦੇਵ ਸਿੰਘ ਰਿਆਤ, ਬੀਬੀ ਮਨਦੀਪ ਕੌਰ ਬਖਸ਼ੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਨਿਹਾਲ ਸਿੰਘ ਸੁਰਸਿੰਘ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਜੱਸਾ ਸਿੰਘ, ਸ ਜਰਨੈਲ ਸਿੰਘ ਵਿਧਾਇਕ, ਮੈਨੇਜਰ ਸ. ਸੁਖਰਾਜ ਸਿੰਘ, ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਨਾ, ਸ. ਜਸਵੀਰ ਸਿੰਘ ਲੌਂਗੋਵਾਲ,  ਇੰਚਾਰਜ ਸ. ਮਨਜੀਤ ਸਿੰਘ, ਸ. ਕਰਤਾਰ ਸਿੰਘ, ਸ ਹਰਪਾਲ ਸਿੰਘ ਵਧੀਕ ਮੈਨੇਜਰ ਸ ਨਿਸ਼ਾਨ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਆਦਿ ਹਾਜ਼ਰ ਸਨ।