ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, 29 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਣ ’ਤੇ ਵਧੀਕ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸ. ਵਰਿੰਦਰ ਸਿੰਘ ਠਰੂ, ਗੁਰਦੁਆਰਾ ਇੰਸਪੈਕਟਰ ਸ. ਤਰਸੇਮ ਸਿੰਘ ਖੇਲਾ, ਸ. ਗੁਰਸੇਵਕ ਸਿੰਘ, ਸ. ਸੰਤੋਖ ਸਿੰਘ, ਸੇਵਾਦਾਰ ਸੇਵਾਦਲ ਸ. ਹਰਜੀਤ ਸਿੰਘ ਤੇ ਮਾਲੀ ਸ੍ਰੀ ਗੋਕਲ ਚੰਦ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੇਵਾ ਮੁਕਤ ਹੋਏ ਕਰਮਚਾਰੀ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਖਰਾਜ ਸਿੰਘ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸਾਬਕਾ ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮੇਜਰ ਸਿੰਘ, ਸ. ਪਲਵਿੰਦਰ ਸਿੰਘ, ਸ. ਪਰਜਿੰਦਰ ਸਿੰਘ, ਖਜ਼ਾਨਚੀ ਸ. ਮੁਖਤਾਰ ਸਿੰਘ ਕੋਹਾੜਕਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ ਤੇ ਸ. ਗੁਰਤਿੰਦਰਪਾਲ ਸਿੰਘ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।