ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 29 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸਰਵਣ ਕਰਵਾਇਆ। ਉਨ੍ਹਾ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ  ਬਾਰੇ ਵਿਚਾਰਾਂ ਕੀਤੀਆਂ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ  ਮਹਾਂਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ।
ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ ਜਫਰਵਾਲ, ਸ ਇਕਬਾਲ ਸਿੰਘ ਮੁੱਖੀ, ਸ ਨਿਸ਼ਾਨ ਸਿੰਘ, ਸ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।