ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 30 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬੀਰਦਵਿੰਦਰ ਸਿੰਘ ਵਿਦਵਾਨ ਸਿਆਸਤਦਾਨ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਸਿੱਖ ਸਰੋਕਾਰਾਂ ਦੀ ਕਦਰ ਕੀਤੀ। ਸ. ਬੀਰਦਵਿੰਦਰ ਸਿੰਘ ਦਾ ਅਕਾਲ ਚਲਾਣਾ ਜਿਥੇ ਉਨ੍ਹਾਂ ਦੇ ਪਰਿਵਾਰ ਲਈ ਘਾਟਾ ਹੈ ਉਥੇ ਸਮਾਜ ਲਈ ਵੀ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬੀਰਦਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।