ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

Shabad Guru Yatra

ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪਰਬ ਨੂੰ ਸਮਰਪਤਿ ਸ਼ਬਦ ਗੁਰੂ ਯਾਤਰਾ ਮਿਤੀ 7 ਜਨਵਰੀ 2019 ਦਿਨ ਸੋਮਵਾਰ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ (ਕਪੂਰਥਲਾ) ਤੋਂ ਆਰੰਭ ਹੋਈ, ਜੋ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ/ਨਗਰਾਂ ਤੋਂ ਹੁੰਦੀ ਹੋਈ 17 ਅਪ੍ਰੈਲ 2019 ਨੂੰ ਵਾਪਿਸ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਸੰਪੰਨ ਹੋਵੇਗੀ।

ਭਾਈ ਗੋਬਿੰਦ ਸਿੰਘ ਜੀ ਲੋਂਗੋਵਾਲ, ਪ੍ਰਧਾਨ ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਆਪ ਸਭ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਇਤਿਹਾਸਕ ਸ਼ਬਦ ਗੁਰੂ ਯਾਤਰਾ ਦੇ ਦਰਸ਼ਨ-ਦੀਦਾਰੇ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

[wzslider autoplay=”true”]